🔥 TRENDING P.V. Sindhu Calls for Boost in Sports... DMK backs Delimitation Bill, says it s... Tamil Nadu’s nectar‑based sweetener re... ଅଙ୍ଗନବାଡ଼ି କର୍ମୀଙ୍କ ପାଇଁ ବଡ଼ ଖୁସି ଖବର:... ISRO Chief V Narayanan Announces India... Congress Holds Last‑Minute Delimitatio...
29 Nov 2026•
ગુજરાતી मराठी ਪੰਜਾਬੀ বাংলা

ਨਵੇਂ ਐੱਸ.ਐੱਚ.ਓ. ਭਗਵੰਤ ਸਿੰਘ ਢਿੱਲੋਂ ਲਈ ਚੁਣੌਤੀ ਭਰਿਆ ਹੋਵੇਗਾ ਮੌੜ ਮੰਡੀ ਦਾ ਕਾਰਜਕਾਲ

✍️ Reporter: Jiwan kumar 🗓 29 Nov 2026, 02:34 PM 👁 12
Share: 💬 WhatsApp 📘 Facebook 𝕏 Post

ਸਬ-ਇੰਸਪੈਕਟਰ ਭਗਵੰਤ ਸਿੰਘ ਢਿੱਲੋਂ ਨੇ ਥਾਣਾ ਮੌੜ ਮੰਡੀ ਦੇ ਐੱਸ.ਐੱਚ.ਓ. ਵਜੋਂ ਅਹੁਦਾ ਸੰਭਾਲ ਲਿਆ ਹੈ। ਸ਼ਹਿਰ ਵਾਸੀਆਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਨਸ਼ਿਆਂ ਦੀ ਰੋਕਥਾਮ, ਅਮਨ-ਕਾਨੂੰਨ ਦੀ ਮਜ਼ਬੂਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਪੁਲਿਸ ਪ੍ਰਬੰਧਾਂ ਦੀ ਆਸ ਜਤਾਈ। ਨਵੇਂ ਥਾਣਾ ਮੁਖੀ ਨੇ ਹਰ ਨਾਗਰਿਕ ਨੂੰ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।

ਆਸ-ਪਾਸ ਦੇ ਪਿੰਡਾਂ ਵਿੱਚ ਨਸ਼ਿਆਂ ਦੀ ਵਿਕਰੀ ਅਤੇ ਮੰਡੀ ਵਿੱਚ ਦੜਾ-ਸੱਟਾ ਤੇ ਆਨਲਾਈਨ ਸੱਟੇਬਾਜ਼ੀ ’ਤੇ ਰੋਕ ਲਗਾਉਣ ਦੀ ਲੋਕਾਂ ਨੂੰ ਉਮੀਦ
ਪੁਲਿਸ-ਜਨਤਾ ਤਾਲਮੇਲ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ ਨਵੇਂ ਥਾਣਾ ਮੁਖੀ ਲਈ ਅਹਿਮ ਇਮਤਿਹਾਨ
ਮੌੜ ਮੰਡੀ, 29 ਨਵੰਬਰ (ਜੀਵਨ ਬਾਂਸਲ): ਸਬ-ਇੰਸਪੈਕਟਰ ਭਗਵੰਤ ਸਿੰਘ ਢਿੱਲੋਂ ਨੇ ਥਾਣਾ ਮੌੜ ਮੰਡੀ ਦੇ ਨਵੇਂ ਐੱਸ.ਐੱਚ.ਓ. ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਸ਼ਹਿਰ ਵਾਸੀਆਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਲੋਕਾਂ ਨੂੰ ਉਮੀਦ ਹੈ ਕਿ ਨਵੇਂ ਥਾਣਾ ਮੁਖੀ ਦੀ ਅਗਵਾਈ ਹੇਠ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਲੰਮੇ ਸਮੇਂ ਤੋਂ ਚਿੰਤਾ ਦਾ ਵਿਸ਼ਾ ਬਣੇ ਸਮਾਜਿਕ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਮੌੜ ਮੰਡੀ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿੱਚ ਨਸ਼ਿਆਂ ਦੀ ਕਥਿਤ ਵਿਕਰੀ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਇਸੇ ਤਰ੍ਹਾਂ ਮੰਡੀ ਵਿੱਚ ਦੜਾ-ਸੱਟਾ ਅਤੇ ਆਨਲਾਈਨ ਸੱਟੇਬਾਜ਼ੀ ਦੀਆਂ ਗਤੀਵਿਧੀਆਂ ’ਤੇ ਵੀ ਰੋਕ ਲਗਾਉਣ ਦੀ ਮੰਗ ਉੱਠ ਰਹੀ ਹੈ। ਇਨ੍ਹਾਂ ਗਤੀਵਿਧੀਆਂ ਕਾਰਨ ਨੌਜਵਾਨਾਂ ਦੇ ਭਵਿੱਖ ਅਤੇ ਪਰਿਵਾਰਾਂ ਦੀ ਆਰਥਿਕ ਤੇ ਸਮਾਜਿਕ ਸਥਿਤੀ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਹੈ।
ਅਜਿਹੇ ਹਾਲਾਤ ਵਿੱਚ ਨਵੇਂ ਐੱਸ.ਐੱਚ.ਓ. ਭਗਵੰਤ ਸਿੰਘ ਢਿੱਲੋਂ ਲਈ ਨਸ਼ਾ ਤਸਕਰੀ, ਦੜਾ-ਸੱਟਾ ਅਤੇ ਆਨਲਾਈਨ ਸੱਟੇਬਾਜ਼ੀ ’ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨਾ ਅਹਿਮ ਚੁਣੌਤੀ ਹੋਵੇਗੀ। ਲੋਕਾਂ ਦੀ ਮੰਗ ਹੈ ਕਿ ਇਨ੍ਹਾਂ ਗਤੀਵਿਧੀਆਂ ਨਾਲ ਜੁੜੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਸ਼ਿਕਾਇਤ ਕਰਨ ਵਾਲੇ ਲੋਕਾਂ ਦੀ ਪਛਾਣ ਤੇ ਸੁਰੱਖਿਆ ਦਾ ਵੀ ਧਿਆਨ ਰੱਖਿਆ ਜਾਵੇ।
ਨਵੇਂ ਥਾਣਾ ਮੁਖੀ ਦੇ ਅਹੁਦਾ ਸੰਭਾਲਣ ਮੌਕੇ ਜੀਵਨ ਸਿੰਗਲਾ ਗੋਰਾ, ਸੁਸ਼ੀਲ ਕੁਮਾਰ ਸ਼ੀਲੀ, ਰਜਿੰਦਰ ਕੁਮਾਰ ਕਾਲਾ, ਅਮਰਿੰਦਰ ਜੌਹਰ ਸ਼ਿੰਪਾ, ਜੁਗਲ ਬੁਰਜ ਢਿੱਲਵਾਂ ਅਤੇ ਗਗਨਦੀਪ ਗੱਗੀ ਨੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ।
ਇਸ ਮੌਕੇ ਐੱਸ.ਐੱਚ.ਓ. ਭਗਵੰਤ ਸਿੰਘ ਢਿੱਲੋਂ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਥਾਣੇ ਵਿੱਚ ਆਉਣ ਵਾਲੇ ਹਰ ਨਾਗਰਿਕ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਪੁਲਿਸ ਵੱਲੋਂ ਦਿਨ-ਰਾਤ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।
ਹੁਣ ਇਲਾਕਾ ਵਾਸੀਆਂ ਦੀਆਂ ਨਜ਼ਰਾਂ ਨਵੇਂ ਥਾਣਾ ਮੁਖੀ ਦੀ ਕਾਰਗੁਜ਼ਾਰੀ ’ਤੇ ਰਹਿਣਗੀਆਂ ਕਿ ਉਹ ਨਸ਼ਿਆਂ, ਦੜਾ-ਸੱਟੇ ਅਤੇ ਆਨਲਾਈਨ ਸੱਟੇਬਾਜ਼ੀ ਵਰਗੀਆਂ ਸਮੱਸਿਆਵਾਂ ’ਤੇ ਕਿੰਨੀ ਪ੍ਰਭਾਵਸ਼ਾਲੀ ਕਾਰਵਾਈ ਕਰਦੇ ਹਨ।
📲Get App